ਭਾਰਤੀਯ ਵਿੱਦਿਆ ਮੰਦਰ ਸਕੂਲ ਕਿਚਲੂ ਨਗਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਬੜੀ ਸ਼ਰਧਾ ਭਾਵਨਾ ਨਾਲ਼ ਯਾਦ ਕੀਤਾ ਗਿਆ। ਬੱਚਿਆਂ ਨੂੰ ਦਿੱਲੀ ਵਿੱਚ ਮਨਾਏ ਜਾ ਰਹੇ "ਵੀਰ ਬਾਲ ਦਿਵਸ" ਦਾ ਸਿੱਧਾ ਪ੍ਰਸਾਰਨ ਦਿਖਾਇਆ ਗਿਆ। ਜਿਸ ਵਿੱਚ ਸਾਡੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸਭ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਦੇਸ਼, ਧਰਮ ਦੀ ਖ਼ਾਤਰ ਛੋਟੀ ਉਮਰ ਮਾਇਨੇ ਨਹੀਂ ਰੱਖਦੀ।
ਸਕੂਲ ਦੇ ਪ੍ਰਿੰਸੀਪਲ ਸਾਹਿਬਾ ਸ੍ਰੀਮਤੀ ਨੀਲਮ ਮਿੱਤਰ ਜੀ ਨੇ ਬੱਚਿਆਂ ਨੂੰ ਇਹਨਾਂ ਮਹਾਨ ਸਪੂਤਾਂ ਨੂੰ ਨਤਮਸਤਕ ਹੁੰਦਿਆਂ ਵਿਦਿਆਰਥੀਆਂ ਨੂੰ ਵੀ ਇਹਨਾਂ ਤੋਂ ਪ੍ਰੇਰਣਾ ਲੈਂਦੇ ਹੋਏ ਦੇਸ਼, ਕੌਮ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ।